- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਦਿਵਸ ਮੌਕੇ ਡਾ. ਬਿਕਰਮਜੀਤ ਸਿੰਘ ਸਨਮਾਨਿਤ

ਪੰਜਾਬੀ ਜਾਗਰਣ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਅਧਿਆਪਕ ਦਿਵਸ ਦੇ ਮੌਕੇ ’ਤੇ ਰੋਟਰੀ ਕਲੱਬ ਸਰਹਿੰਦ ਵੱਲੋਂ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਸੁਰੇਸ਼ ਭਾਰਦਵਾਜ ਨੇ ਕਿਹਾ ਕਿ ਡਾ. ਬਿਕਰਮਜੀਤ ਸਿੰਘ ਪਿਛਲੇ ਲਗਭਗ 33 ਸਾਲਾਂ ਤੋਂ ਆਪਣੀ ਅਣਥੱਕ ਮਿਹਨਤ ਅਤੇ ਯੋਗ ਅਗਵਾਈ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਉਣ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਅਗਸਤ 1993 ਵਿੱਚ ਕਾਲਜ ਦੇ ਕਾਮਰਸ ਵਿਭਾਗ ਵਿੱਚ ਅਧਿਆਪਕ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਸਨ ਅਤੇ ਕਾਲਜ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਸ਼ੇਖਰ ਬਿੱਥਰ, ਰਾਜੇਸ਼ ਅਰੋੜਾ, ਸੁਨੀਲ ਬੈਕਟਰ, ਗੋਪਾਲ ਬਿੰਬਰਾ, ਵਿਨੀਤ ਸ਼ਰਮਾ ਅਤੇ ਦਵਿੰਦਰ ਵਰਮਾ ਮੌਜੂਦ ਸਨ।