ਖ਼ੂਨਦਾਨ ਅਤੇ ਮੈਡੀਕਲ ਚੈੱਕਅਪ ਕੈਂਪ ਲਾਇਆ
ਖ਼ੂਨਦਾਨ ਅਤੇ ਮੈਡੀਕਲ ਚੈੱਕਅੱਪ ਕੈਂਪ ਲਾਇਆ
Publish Date: Thu, 12 Feb 2026 04:50 PM (IST)
Updated Date: Thu, 12 Feb 2026 04:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸੌਂਢਾ ਵਿਖੇ ਹਰਵਿੰਦਰ ਸਿੰਘ ਨੱਪੀ ਬੈਂਸ ਨੇ ਆਪਣੇ ਪਿਤਾ ਸਰਦਾਰਾ ਸਿੰਘ ਨੰਬਰਦਾਰ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਖ਼ੂਨਦਾਨ ਦੇ ਨਾਲ-ਨਾਲ ਅੱਖਾਂ ਤੇ ਸਰੀਰਕ ਬਿਮਾਰੀਆਂ ਦੇ ਚੈੱਕਅਪ ਤੇ ਇਲਾਜ ਲਈ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਸੇਵਾਵਾਂ ਦਿੱਤੀਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਮਾਜ ਸੇਵੀ ਪ੍ਰੋਫੈਸਰ ਧਰਮਜੀਤ ਜਲਵੇੜਾ ਨੇ ਨੌਜਵਾਨਾਂ ਨੂੰ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਰੋਏ ਅਤੇ ਤੰਦਰੁਸਤ ਵਿਅਕਤੀਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਬਲੱਡ ਬੈਂਕਾਂ ਵਿਚ ਖੂਨ ਦੀ ਘਾਟ ਪੂਰੀ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਖੂਨ ਦੀ ਘਾਟ ਦੀਆਂ ਖਬਰਾਂ ਨਹੀਂ ਸੁਣੀਆਂ ਜਾਂਦੀਆਂ ਕਿਉਂਕਿ ਉੱਥੇ ਪੁਖਤਾ ਪ੍ਰਬੰਧ ਹੁੰਦੇ ਹਨ, ਪਰ ਸਾਡੇ ਸਮਾਜ ਵਿਚ ਖ਼ੂਨ ਨਾ ਮਿਲਣ ਕਾਰਨ ਕਈ ਮਰੀਜ਼ ਜਾਨ ਗੁਆ ਬੈਠਦੇ ਹਨ। 117 ਵਾਰ ਖ਼ੂਨਦਾਨ ਕਰ ਚੁੱਕੇ ਹਰਜੀਤ ਸਿੰਘ ਧਾਲੀਵਾਲ ਨੇ ਵੀ ਕੈਂਪ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਨੱਪੀ ਬੈਂਸ, ਗੁਰਜੀਤ ਸਿੰਘ ਖ਼ਾਲਸਾ ਅਤੇ ਪਿੰਡ ਦੇ ਸਰਪੰਚ ਮੌਜੂਦ ਸਨ।