ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਯੂਥ ਕਾਂਗਰਸ ਵਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ 5 ਜੂਨ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਮਨਪ੍ਰਰੀਤ ਸਿੰਘ ਪੀਤਾ ਨੇ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਵਲੋਂ ਸੂਬੇ ਭਰ 'ਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਵਲੋਂ 5 ਜੁੂਨ ਨੂੰ ਸਵੇਰੇ 8 ਵਜੇ ਤੋਂ ਦਪਿਹਰ 1 ਵਜੇ ਤਕ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਦਾ ਮਕਸਦ ਹਸਪਤਾਲਾਂ 'ਚ ਆ ਰਹੀ ਖੂਨ ਦੀ ਘਾਟ ਨੂੰ ਪੂਰਾ ਕਰਨਾ ਹੈ। ਉਨ੍ਹਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਇਸ ਕੈਂਪ 'ਚ ਖੂਨ ਦਾਨ ਕਰਨ ਤਾਂ ਕਿ ਹਸਪਤਾਲ 'ਚ ਖੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।