- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਖ਼ੂਨਦਾਨ ਕੈਂਪ ’ਚ 70 ਯੂਨਿਟ ਖ਼ੂਨ ਇਕੱਤਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਕਾਲਜ ਦੇ ਵਿਛੜੇ ਸਾਥੀਆਂ ਸਵਰਗੀ ਨਿਰਮਲ ਸਿੰਘ (ਸੁਪਰਡੈਂਟ, ਅਕਾਊਂਟਸ ਦਫ਼ਤਰ) ਤੇ ਸਵਰਗੀ ਸਤਵਿੰਦਰਪਾਲ ਸਿੰਘ (ਅਸਟੇਟ ਦਫ਼ਤਰ) ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਪੀਜੀਆਈਐਮਈਆਰ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਨਾਲ ਹੋਈ। ਇਸ ਦੌਰਾਨ ਵਿਛੜੇ ਸਾਥੀਆਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਬੀਬੀਐਸਬੀ ਐਜੂਕੇਸ਼ਨ ਟਰੱਸਟ ਦੇ ਮੈਂਬਰ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਜੀਤ ਸਿੰਘ ਭੁੱਟਾ ਅਤੇ ਮਨਮੋਹਨ ਸਿੰਘ ਮਕਾਰੋਂਪੁਰ ਹਾਜ਼ਰ ਹੋਏ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ। ਕੈਂਪ ਦੌਰਾਨ ਖ਼ੂਨਦਾਨੀਆਂ ਵੱਲੋਂ ਉਤਸ਼ਾਹ ਦਿਖਾਉਂਦਿਆਂ ਲਗਭਗ 70 ਯੂਨਿਟ ਖ਼ੂਨਦਾਨ ਕੀਤਾ ਗਿਆ।