ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਭਲਕੇ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਭਲਕੇ
Publish Date: Wed, 13 May 2026 05:13 PM (IST)
Updated Date: Wed, 13 May 2026 05:15 PM (IST)
ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਮੋਤੀ ਮਹਿਰਾ ਖ਼ੂਨਦਾਨ ਸੁਸਾਇਟੀ ਫਤਹਿਗੜ੍ਹ ਸਾਹਿਬ ਵੱਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 182ਵਾਂ ਵਿਸ਼ਾਲ ਖ਼ੂਨਦਾਨ ਕੈਂਪ ਭਲਕੇ 15 ਮਈ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੌਰਾਨ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਗੌਰਮਿੰਟ ਮੈਡੀਕਲ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਸੈਕਟਰ 16 ਚੰਡੀਗੜ੍ਹ ਦੀ ਟੀਮ ਖ਼ੂਨ ਇਕੱਤਰ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇਗੀ। ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਸਮੂਹ ਖ਼ੂਨਦਾਨੀ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ੍ਹ ਕੇ ਇਸ ਕੈਂਪ ’ਚ ਹਿੱਸਾ ਲੈਣ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਖ਼ੂਨਦਾਨ ਕਰਕੇ ਅਨਮੋਲ ਜ਼ਿੰਦਗੀਆਂ ਬਚਾਉਣ ’ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਕਰਦੇ ਹੋਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਹੀ ਇਸ ਉਪਰਾਲੇ ਦਾ ਮੁੱਖ ਮਕਸਦ ਹੈ। ਇਸ ਮੌਕੇ ਗੁਰਮੁੱਖ ਸਿੰਘ, ਮਨਦੀਪ ਸਿੰਘ ਤਰਖਾਣਮਾਜਰਾ, ਗੁਰਮੀਤ ਸਿੰਘ ਖੱਟੜਾ, ਪ੍ਰਦੁਮਨ ਸਿੰਘ, ਇਕਬਾਲ ਸਿੰਘ ਚੀਮਾ, ਡਾ. ਅਮਰੀਕ ਸਿੰਘ ਅਤੇ ਪੀਐਸਐਸ ਬਾਠ ਵੀ ਮੌਜੂਦ ਸਨ।