ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇੜੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
ਥਾਣਾ ਫ਼ਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਨੇੜੇ ਬਿਮਾਰ ਹਾਲਤ ਵਿੱਚ ਮਿਲਿਆ ਸੀ। ਜਿਸ ਨੂੰ ਇਲਾਜ ਲਈ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ।
Publish Date: Thu, 23 Apr 2026 07:30 PM (IST)
Updated Date: Thu, 23 Apr 2026 07:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਿਹਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਜ਼ਦੀਕ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖ਼ਤ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਰਖਵਾ ਦਿੱਤਾ ਹੈ।
ਥਾਣਾ ਫ਼ਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਨੇੜੇ ਬਿਮਾਰ ਹਾਲਤ ਵਿੱਚ ਮਿਲਿਆ ਸੀ। ਜਿਸ ਨੂੰ ਇਲਾਜ ਲਈ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ।
ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫ਼ਰ ਕਰ ਦਿੱਤਾ। ਰਾਜਿੰਦਰਾ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਅਜੇ ਤੱਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਸ਼ਨਾਖ਼ਤ ਲਈ ਲਾਸ਼ ਨੂੰ 72 ਘੰਟਿਆਂ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੱਖਿਆ ਗਿਆ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਅਤੇ ਥਾਣਿਆਂ ਵਿੱਚ ਸੂਚਨਾ ਭੇਜ ਦਿੱਤੀ ਗਈ ਹੈ ਤਾਂ ਜੋ ਮ੍ਰਿਤਕ ਦੇ ਵਾਰਸਾਂ ਦਾ ਪਤਾ ਲਾਇਆ ਜਾ ਸਕੇ।