
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਰਟੀ ਦੀ ਜਿੱਤ ਯਕੀਨੀ ਬਣਾਉਣਗੀਆਂ ਬੂਥ ਪੱਧਰ ਦੀਆਂ ਕਮੇਟੀਆਂ : ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਰਾਸ ਵਿਖੇ ਪਾਰਟੀ ਦੀਆਂ ਬੂਥ ਪੱਧਰੀ ਕਮੇਟੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਬੂਥ ਪੱਧਰ ਦੀਆਂ ਕਮੇਟੀਆਂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਕਮੇਟੀਆਂ ਦੇ ਅਹੁਦੇਦਾਰ ਘਰ-ਘਰ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾ ਰਹੇ ਹਨ, ਨਾਲ ਹੀ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਅਤੇ ਘਪਲਿਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਭੁੱਟਾ ਨੇ ਅਹੁਦੇਦਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪਿਛਲੇ ਸਾਢੇ 4 ਸਾਲਾਂ ਦੌਰਾਨ ਕੀਤੇ ਗਏ ਕਥਿਤ ਭ੍ਰਿਸ਼ਟਾਚਾਰ ਤੇ ਝੂਠੇ ਦਾਅਵਿਆਂ ਦੀ ਹਕੀਕਤ ਹਲਕੇ ਦੇ ਹਰੇਕ ਨਾਗਰਿਕ ਤੱਕ ਪਹੁੰਚਾਈ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਬੈਠੇ ਆਗੂਆਂ ਦੇ ਹਿੱਤ ਪੂਰਨ ਲਈ ਪੰਜਾਬ ਦੇ ਸਾਧਨਾਂ ਦੀ ਦੁਰਵਰਤੋਂ ਕੀਤੀ ਹੈ, ਜਿਸ ਦਾ ਖ਼ਮਿਆਜ਼ਾ ਉਸ ਨੂੰ 2027 ਦੀਆਂ ਚੋਣਾਂ ’ਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਲਈ ਸੰਘਰਸ਼ ਕੀਤਾ ਹੈ।