ਬਜਟ ਦੇਸ਼ ਨੂੰ ਆਤਮ ਨਿਰਭਰ ਬਣਾਉਣ : ਸੰਦਲ
ਬਜਟ ਦੇਸ਼ ਨੂੰ ਆਤਮ ਨਿਰਭਰ ਬਣਾਉਣ : ਸੰਦਲ
Publish Date: Mon, 02 Feb 2026 05:03 PM (IST)
Updated Date: Mon, 02 Feb 2026 05:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ: ਭਾਜਪਾ ਮੈਡੀਕਲ ਸੈੱਲ ਦੇ ਜ਼ਿਲ੍ਹਾ ਸਹਿ-ਕਨਵੀਨਰ ਤੇ ਸਿਹਤ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਸਾਬਕਾ ਮੈਂਬਰ ਡਾ. ਅਮਿਤ ਸੰਦਲ ਨੇ ਕਿਹਾ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ 2026-27 ਦਾ ਬਜਟ ਦੇਸ਼ ਨੂੰ ਆਤਮ ਨਿਰਭਰ ਬਣਾਉਣ ਅਤੇ ਵਿਕਸਤ ਭਾਰਤ ਵੱਲ ਅੱਗੇ ਵਧਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸਾਰੇ ਖੇਤਰਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਸਿੱਖਿਆ, ਰੁਜ਼ਗਾਰ ਅਤੇ ਖੇਤੀਬਾੜੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਬਜਟ ਵਿਚ ਮੱਧ ਵਰਗ, ਐਮਐਸਐਮਈ, ਵਪਾਰ ਅਤੇ ਸਿਹਤ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰਬੰਧ ਕੀਤੇ ਗਏ ਹਨ। ਇਸ ਵਿੱਚ ਹਾਈ-ਸਪੀਡ ਰੇਲਵੇ ਗਲਿਆਰਿਆਂ ਦੇ ਨਿਰਮਾਣ ਲਈ ਵੀ ਵਿਸ਼ੇਸ਼ ਉਪਾਅ ਸ਼ਾਮਲ ਹਨ। ਡਾ. ਸੰਦਲ ਨੇ ਕਿਹਾ ਕਿ ਇਹ ਬਜਟ ‘ਸਭ ਦਾ ਸਾਥ, ਸਭ ਦਾ ਵਿਕਾਸ’ ਦੀ ਭਾਵਨਾ ਨਾਲ ਤਿਆਰ ਕੀਤਾ ਗਿਆ ਹੈ ਅਤੇ ਦੇਸ਼ ਦੇ ਹਰ ਵਰਗ ਨੂੰ ਲਾਭ ਪਹੁੰਚਾਉਂਦਾ ਹੈ। ਇਹ ਵਿਕਸਤ ਭਾਰਤ ਦੇ ਟੀਚੇ ਵੱਲ ਠੋਸ ਕਦਮ ਹੈ।