ਸੜਕ ਹਾਦਸੇ ਦੇ ਮਾਮਲੇ ’ਚ ਬੱਸ ਚਾਲਕ ਬਰੀ
ਸੜਕ ਹਾਦਸੇ ਦੇ ਮਾਮਲੇ ’ਚ ਬਸ ਚਾਲਕ ਬਰੀ
Publish Date: Thu, 15 Jan 2026 04:56 PM (IST)
Updated Date: Thu, 15 Jan 2026 04:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜੁਡੀਸ਼ੀਅਲ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ 2021 ਵਿਚ ਵਾਪਰੇ ਇਕ ਸੜਕ ਹਾਦਸੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬੱਸ ਚਾਲਕ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ 4 ਸਤੰਬਰ 2021 ਨੂੰ ਥਾਣਾ ਮੂਲੇਪੁਰ ਵਿਖੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਰਾਮਪਾਲ ਪੁੱਤਰ ਗੁਰਦਿੱਤਾ ਰਾਮ ਨੇ ਦੱਸਿਆ ਸੀ ਕਿ ਉਸ ਦਾ ਪੁੱਤਰ ਅਕਾਸ਼ ਤੇ ਪਰਗਟ ਸਿੰਘ ਉਰਫ਼ ਮਿਥਨ ਮੋਟਰਸਾਈਕਲ ਤੇ ਸਰਹਿੰਦ-ਪਟਿਆਲਾ ਮਾਰਗ ਤੇ ਜਾ ਰਹੇ ਸਨ। ਇਸ ਦੌਰਾਨ ਇਕ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ਮੌਤ ਹੋ ਗਈ ਸੀ। ਮਾਮਲੇ ਦੀ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਕੁਲਵਿੰਦਰ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਕਿਉਂਕਿ ਅਦਾਲਤ ਮੁਤਾਬਕ ਸਰਕਾਰੀ ਪੱਖ ਮੁਲਜ਼ਮ ਵਿਰੁੱਧ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਿਹਾ ਸੀ।