- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਨਾਲ ਜੁੜ ਕੇ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਰਹਿ ਸਕਦੇ ਹਨ ਦੂਰ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਿੰਡ ਧਰਮਗੜ੍ਹ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ’ਚ ਅਹਿਮ ਰੋਲ ਅਦਾ ਕਰਦੀਆਂ ਹਨ। ਨੌਜਵਾਨਾਂ ਨੂੰ ਖੇਡਾਂ ’ਚ ਮੱਲਾਂ ਮਾਰ ਕੇ ਆਪਣੇ ਪਰਿਵਾਰ, ਇਲਾਕੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਮਛਰਾਈ, ਮੁਸਲਿਮ ਆਗੂ ਕੇਵਲ ਖ਼ਾਨ ਧਰਮਗੜ੍ਹ, ਸਾਬਕਾ ਸਰਪੰਚ ਨਿਰਮਲ ਸਿੰਘ ਧਰਮਗੜ੍ਹ, ਰਾਜੂ ਖ਼ਾਨ ਸਲਾਣਾ, ਸਦੀਕ ਮੁਹੰਮਦ ਕਲਾਲਮਾਜਰਾ, ਨਰਿੰਦਰ ਸਿੰਘ ਪਨਾਗ, ਬਿੱਟੂ ਰਾਮ ਕਪੂਰਗੜ੍ਹ, ਪਵਿੱਤਰ ਸਿੰਘ ਧਰਮਗੜ੍ਹ, ਦਵਿੰਦਰ ਸਿੰਘ, ਜਗਦੀਪ ਸਿੰਘ, ਅਮਨਦੀਪ ਸਿੰਘ, ਅਨਵਰ ਖ਼ਾਨ, ਹਰਮੀਤ ਸਿੰਘ, ਰਵੀ ਖ਼ਾਨ, ਲਵੀ ਸਿੰਘ, ਜੋਬਨਪ੍ਰੀਤ ਸਿੰਘ, ਕਰਨਪ੍ਰੀਤ ਸਿੰਘ, ਹਰਪ੍ਰੀਤ ਲਾਡੀ, ਏਕਮਜੋਤ ਸਿੰਘ, ਨਵਜੋਤ ਸਿੰਘ, ਗੁਰਲੀਨ ਸਿੰਘ, ਉਂਕਾਰ ਸਿੰਘ, ਜਸ਼ਨਪ੍ਰੀਤ ਸਿੰਘ, ਬਿੱਟਾ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਬਬਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਖ਼ੁਸ਼ੀ ਮੁਹੰਮਦ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।