ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਤੇ ਕਾਲ ਸੈਂਟਰ ਆਮ ਲੋਕਾਂ ਲਈ ਬੇਹੱਦ ਸਹਾਈ ਸਿੱਧ ਹੋਏ ਹਨ ਅਤੇ ਹੁਣ ਤਕ ਇਨ੍ਹਾਂ ਕੰਟਰੋਲ ਰੂਮਾਂ ਤੇ ਕਾਲ ਸੈਂਟਰਾਂ 'ਤੇ ਆਈਆਂ 5500 ਤੋਂ ਵੱਧ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤਾ ਗਿਆ ਹੈ ਤੇ ਸਮਾਂ ਬੀਤਣ ਨਾਲ ਕੰਟਰੋਲ ਰੂਮਾਂ ਵਿਖੇ ਪ੍ਰਰਾਪਤ ਹੋਣ ਵਾਲੀਆਂ ਸ਼ਿਕਾਇਤਾਂ 'ਚ ਵੱਡੀ ਕਮੀ ਆਈ ਹੈ ਕਿਉਂਕਿ ਸਾਰੀਆਂ ਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤਕ ਨਿਰਵਿਘਨ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ। ਡੀਸੀ ਅੰਮਿ੍ਤ ਕੌਰ ਗਿੱਲ ਨੇ ਦੱਸਿਆ ਕਿ 26 ਮਾਰਚ ਤੋਂ ਪਹਿਲਾਂ 4500 ਤੋਂ ਵੱਧ ਅਤੇ 26 ਮਾਰਚ ਤੋਂ ਹੁਣ ਤਕ 1000 ਤੋਂ ਵੱਧ ਸ਼ਿਕਾਇਤਾਂ ਪ੍ਰਰਾਪਤ ਹੋਈਆਂ। ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਟਰੋਲ ਰੂਮ ਆਮ ਲੋਕਾਂ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਹਨ ਤਾਂ ਜੋ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਅੌਖੀ ਘੜੀ 'ਚ ਕਿਸੇ ਪ੍ਰਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਆਮ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਥਾਪਤ ਕੀਤੇ ਗਏ ਕੰਟਰੋਲ ਰੂਮ ਦਾ ਨੰਬਰ 01763-232217, ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਲਈ ਸਥਾਪਤ ਕੀਤੇ ਕਾਲ ਸੈਂਟਰ ਦਾ ਨੰਬਰ 01763-232838, ਸਬ ਡਵੀਜ਼ਨ ਬੱਸੀ ਪਠਾਣਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਥਾਪਤ ਕੀਤੇ ਕਾਲ ਸੈਂਟਰ ਦਾ ਨੰਬਰ 01763-232165, ਅਮਲੋਹ ਤੇ ਮੰਡੀ ਗੋਬਿੰਦਗੜ੍ਹ ਲਈ ਸਥਾਪਤ ਕੀਤੇ ਕਾਲ ਸੈਂਟਰ ਦਾ ਨੰਬਰ 01763-232498 ਅਤੇ ਖਮਾਣੋਂ ਲਈ ਸਥਾਪਤ ਕੀਤੇ ਕਾਲ ਸੈਂਟਰ ਦਾ ਨੰਬਰ 01763-233845 ਹੈ।