2027 ਦੀਆਂ ਚੋਣਾਂ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੱਦਾ 2027 ਦੀਆਂ ਚੋਣਾਂ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੱਦਾ
Publish Date: Sun, 13 Sep 2026 06:52 PM (IST)
Updated Date: Sun, 13 Sep 2026 06:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਹਲਕਾ ਅਮਲੋਹ ਦੇ ਪਿੰਡ ਕਾਹਨਪੁਰਾ ਵਿਖੇ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ’ਚ ਵੱਡੀ ਗਿਣਤੀ ’ਚ ਨੌਜਵਾਨਾਂ ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਸੂਬਾ ਜਥੇਬੰਧਕ ਸਕੱਤਰ ਜਸ਼ਨਪ੍ਰੀਤ ਸਿੰਘ ਸ਼ਾਹਪੁਰ ਤੇ ਸਰਕਲ ਪ੍ਰਧਾਨ ਜਰਨੈਲ ਸਿੰਘ ਮਾਜਰੀ ਨੇ ਸੰਬੋਧਨ ਕੀਤਾ। ਰਾਜੂ ਖੰਨਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਡਟਣ ਦੀ ਅਪੀਲ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ, ਮੁਲਾਜ਼ਮ, ਆਂਗਣਵਾੜੀ ਤੇ ਮਨਰੇਗਾ ਜਥੇਬੰਦੀਆਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਮਸਲੇ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਕ੍ਰਿਸ਼ਨ ਸਿੰਘ ਕਾਨਪੁਰਾ, ਰੂਬੀ ਕਾਹਨਪੁਰਾ ਤੇ ਬਲਦੇਵ ਸਿੰਘ ਕਾਹਨਪੁਰਾ ਦੀ ਅਗਵਾਈ ਹੇਠ ਰਾਜੂ ਖੰਨਾ, ਜਸ਼ਨਪ੍ਰੀਤ ਸਿੰਘ ਸ਼ਾਹਪੁਰ ਤੇ ਜਰਨੈਲ ਸਿੰਘ ਮਾਜਰੀ ਦਾ ਸਨਮਾਨ ਕੀਤਾ ਗਿਆ। ਮੀਟਿੰਗ ’ਚ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ ਤੇ ਜੱਸਾ ਸਿੰਘ ਸਮੇਤ ਹੋਰ ਪਾਰਟੀ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।