ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਸਬੰਧੀ ਕੈਂਪ 11 ਨੂੰ
ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਸਬੰਧੀ ਕੈਂਪ 11 ਨੂੰ
Publish Date: Thu, 05 Feb 2026 06:22 PM (IST)
Updated Date: Thu, 05 Feb 2026 06:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਤੇ ਸਨਮਾਨ ਯਕੀਨੀ ਬਣਾਉਣ ਲਈ ਏਡੀਸੀ ਪੂਜਾ ਸਿਆਲ ਗਰੇਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ 11 ਫਰਵਰੀ ਨੂੰ ਸੀਨੀਅਰ ਸੀਟੀਜਨ ਹੋਮ, ਅਨਾਜ ਮੰਡੀ, ਬਸੀ ਪਠਾਣਾਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਹਰ ਬਲਾਕ ਤੇ ਪਿੰਡ ਪੱਧਰ ਤੇ ਵਿਸ਼ੇਸ਼ ਕੈਂਪ, ਜਾਗਰੂਕਤਾ ਮੁਹਿੰਮਾਂ ਅਤੇ ਆਉਟਰੀਚ ਪ੍ਰੋਗਰਾਮਾਂ ਰਾਹੀਂ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ (ਬੁਢਾਪਾ ਪੈਨਸ਼ਨ, ਸਿਹਤ ਬੀਮਾ, ਸਹਾਇਕ ਉਪਕਰਨ ਆਦਿ), ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਕਾਨੂੰਨੀ ਮਦਦ ਬਾਰੇ ਜਾਣਕਾਰੀ ਪਹੁੰਚਾਈ ਜਾਵੇ ਤਾਂ ਜੋ ਕੋਈ ਯੋਗ ਬਜ਼ੁਰਗ ਸਹਾਇਤਾ ਤੋਂ ਵਾਂਝਾ ਨਾ ਰਹੇ। ਸਿਹਤ ਵਿਭਾਗ ਨੂੰ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਤੇ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਦੇਖਭਾਲ ਸਰਕਾਰ ਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਰੇ ਵਿਭਾਗ ਤਾਲਮੇਲ ਨਾਲ ਕੰਮ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਪ੍ਰਤੀਬੱਧ ਹੋਣ।