ਬਾਲ ਵਿਆਹ ਮੁਕਤ ਭਾਰਤ ਸੰਬੰਧੀ ਕੈਂਪ ਲਾਇਆ
ਬਾਲ ਵਿਆਹ ਮੁਕਤ ਭਾਰਤ ਸੰਬੰਧੀ ਕੈਂਪ ਲਾਇਆ
Publish Date: Mon, 02 Feb 2026 05:07 PM (IST)
Updated Date: Mon, 02 Feb 2026 05:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਰੁਣ ਗੁਪਤਾ ਜ਼ਿਲ੍ਹਾ ਤੇ ਸੈਸ਼ਨ ਜੱਜ ਫਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਤੇ ਅਸ਼ੋਕ ਕੁਮਾਰ ਚੌਹਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ ਸਟੇਟ ਐਵਾਰਡੀ ਨੌਰੰਗ ਸਿੰਘ ਵੱਲੋਂ ਬਾਲ ਵਿਆਹ ਮੁਕਤ ਭਾਰਤ ਕੈਂਪ ਦਾ ਸਰਕਾਰੀ ਸਕੂਲ ਦਾਦੂ ਮਾਜਰਾ ਤੇ ਚੁੰਨੀ ਕਲਾ ਵਿਖੇ ਲਗਾਇਆ ਗਿਆ। ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਤੋ ਇਲਾਵਾ ਬਹੁਤ ਸਾਰੀਆਂ ਸੇਵਾਵਾਂ ਪ੍ਰਦਾਨ ਕਰਦੀ ਹੈ l ਇਸ ਮੌਕੇ ਬਾਲ ਵਿਆਹ ਸਬੰਧੀ ਵੀ ਵਿਦਿਆਰਥੀਆ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਕੌਂਸਲਰ ਹਰਪ੍ਰੀਤ ਕੌਰ, ਜਸਪ੍ਰੀਤ ਕੋਰ, ਕੁਲਜੀਤ ਕੋਰ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ, ਗੁਡ ਟੱਚ ਅਤੇ ਬੈਡ ਟੱਚ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਮਹਿੰਦਰ ਸਿੰਘ ਅਤੇ ਪ੍ਰਿੰਸੀਪਲ ਸਮਤਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਤਜਿੰਦਰ ਕੋਰ, ਅਲਕਾ ਦਾਦੂਮਾਜਰਾ, ਕੁਲਵੰਤ ਸਿੰਘ, ਦੀਪਕ ਕੁਮਾਰ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਰਿੰਪਲ, ਹਰਜੀਤ ਕੌਰ ਸਮੇਤ ਸਮੁੱਚ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ। ਫ਼ੋਟੋ ਕੈਪਸ਼ਨ: ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਸੇਵਾਵਾਂ ਬਾਰੇ ਬੱਚਿਆਂ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਨੌਰੰਗ ਸਿੰਘ।