ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਾਏ ਜਾ ਰਹੇ ਨੇ ਕੈਂਪ : ਕੇਵਲ ਸਿੰਘ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਨੇ ਕੈਂਪ : ਕੇਵਲ ਸਿੰਘ
Publish Date: Thu, 05 Feb 2026 05:51 PM (IST)
Updated Date: Thu, 05 Feb 2026 05:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : 10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਉਕਤ ਕੰਮ ਨੂੰ ਤੇਜ਼ੀ ਦੇ ਨਾਲ ਪੂਰਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡੀਐਫਐਸਓ ਕੇਵਲ ਸਿੰਘ ਨੋਡਲ ਅਫਸਰ ਨੇ ਰੁੜਕੀ ਵਿਖੇ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਬਣਾਏ ਜਾ ਰਹੇ ਹਨ। ਇਸ ਦੇ ਲਈ ਪਿੰਡਾਂ ਵਿੱਚ ਅਤੇ ਸ਼ਹਿਰਾਂ ਵਿਚ ਕੈਂਪ ਲਗਾ ਕੇ ਜਿੱਥੇ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਉੱਥੇ ਹੀ ਰਜਿਸਟਰ ਕੈਫਿਆਂ ਉੱਤੇ ਇਸ ਯੋਜਨਾ ਦੇ ਕਾਰਡ ਵੀ ਬਣਾਏ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਰਪੰਚ ਹਰਸ਼ਦੀਪ ਸਿੰਘ ਸ਼ਰਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਧੰਨਵਾਦੀ ਹਨ ਜਿਨਾਂ ਦੀ ਯੋਗ ਅਗਵਾਈ ਦੇ ਸਦਕਾ ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸੰਦੀਪ ਕੌਰ, ਇੰਸਪੈਕਟਰ ਫੂਡ ਸਪਲਾਈ ਭਵਨਜੀਤ ਅਤੇ ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।