ਸਿਵਲ ਹਸਪਤਾਲ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ
ਸਿਵਲ ਹਸਪਤਾਲ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ
Publish Date: Mon, 09 Feb 2026 05:30 PM (IST)
Updated Date: Mon, 09 Feb 2026 05:32 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ,• ਫਤਹਿਗੜ੍ਹ ਸਾਹਿਬ : ਵਰਲਡ ਹੈਲਥ ਕੇਅਰ ਚੈਰੀਟੇਬਲ ਸੁਸਾਇਟੀ ਪੰਜਾਬ ਵੱਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਸਿਹਤ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਹੁੰਚੇ ਲੋਕਾਂ ਦੀ ਮੁਫਤ ਜਾਂਚ ਕੀਤੀ ਗਈ ਤੇ ਕੈਂਸਰ ਨਾਲ ਸਬੰਧਤ ਮੁਫ਼ਤ ਟੈਸਟ ਕੀਤੇ ਗਏ ਹਨ। ਕੈਂਪ ਦਾ ਜਾਇਜ਼ਾ ਲੈਣ ਲਈ ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਸ਼ੇਸ ਤੌਰ ਤੇ ਸਿਰਕਤ ਕੀਤੀ ਤੇ ਚੈਕਅਪ ਕਰਵਾਉਣ ਆਏਮਰੀਜ਼ਾ ਨਾਲ ਵੀ ਗੱਲਬਾਤ ਕੀਤੀ। ਵਿਧਾਇਕ ਲਖਬੀਰ ਰਾਏ ਨੇ ਕਿਹਾ ਕਿ ਸੰਸਥਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹੇ ਕੈਂਪਾਂ ਦੇ ਨਾਲ ਅਸੀਂ ਲੋਕਾਂ ਨੂੰ ਜਾਗਰੂਕ ਕਰ ਸਕਦੇ ਹਾਂ ਤਾਂ ਜੋ ਉਹ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸ਼ੁਰੂਆਤੀ ਲੱਛਣਾਂ ਵਿਚ ਹੀ ਆਪਣਾ ਇਲਾਜ ਕਰਵਾ ਸਕਣ। ਇਹਨਾਂ ਕੈਂਪਾਂ ਦੇ ਦੌਰਾਨ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਔਰਤਾਂ ਦੀ ਛਾਤੀ ਦਾ ਕੈਂਸਰ, ਗਦੂਦ ਦਾ ਕੈਂਸਰ ਆਦਿ ਦੇ ਟੈਸਟ ਬਿਲਕੁਲ ਮੁਫਤ ਦੇ ਵਿੱਚ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣਾ ਖਾਣ-ਪੀਣ ਸਹੀ ਕਰਨ ਦੀ। ਜੇਕਰ ਅਸੀਂ ਆਪਣਾ ਖਾਣ ਪੀਣ ਸਹੀ ਕਰ ਲਿਆ ਤਾਂ ਅਸੀਂ 50 ਫੀਸਦੀ ਬਿਮਾਰੀਆਂ ਤੋਂ ਖੁਦ ਹੀ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 350 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ। ਇਸ ਮੌਕੇ ਸੰਗਠਨ ਇੰਚਾਰਜ ਗੁਰਮੀਤ ਸਿੰਘ ਬਾਜਵਾ, ਸਿਵਲ ਸਰਜਨ ਡਾ. ਅਰਵਿੰਦਰ ਪਾਲ ਸਿੰਘ, ਬਹਾਦਰ ਜਲਾਲ, ਸਨੀਤ ਕੁਮਾਰ, ਰਾਜੇਸ਼ ਉਪਲ, ਯੂਥ ਹਲਕਾ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਪ੍ਰਿਤਪਾਲ ਸਿੰਘ ਜੱਸੀ, ਡਾ. ਕੇਡੀ ਸਿੰਘ, ਮਨਪ੍ਰੀਤ ਜੋਨੀ, ਬਲਵੀਰ ਸੋਢੀ, ਡਾ. ਸਰੀਤਾ, ਨਿਜੀ ਸਕੱਤਰ ਮਾਨਵ ਟਿਵਾਣਾ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।