ਜਗਮੀਤ ਸਿੰਘ,ਅਮਲੋਹ: ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਨੂੰ ਪਾਰਟੀ ਹਾਈਕਮਾਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਣ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੁੱਖ ਬੁਲਾਰੇ ਅਮਨ ਲਾਡਪੁਰ ਅਤੇ ਐੱਸਸੀ ਵਿੰਗ ਸਰਕਲ ਬੁੱਗਾ ਦੇ ਪ੍ਰਧਾਨ ਰਣਜੀਤ ਸਿੰਘ ਕੋਟਲੀ ਨੇ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਦਾ ਸਨਮਾਨ ਕਰਨ ਸਮੇਂ ਕੀਤਾ ਅਤੇ ਹਲਕੇ ਤੋਂ ਵੱਡੀ ਜਿੱਤ ਦਿਵਾਉਣ ਦਾ ਰਾਜੂ ਖੰਨਾ ਨੂੰ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਐੱਸਸੀ ਵਿੰਗ ਹਲਕਾ ਅਮਲੋਹ ਦੇ ਪ੍ਰਧਾਨ ਡਾ.ਅਰਜਨ ਸਿੰਘ, ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਣਧੀਰ ਸਿੰਘ ਬਾਗੜੀਆ, ਡਾ.ਕੇਸਰ ਸਿੰਘ, ਲੱਖੀ ਅੌਜਲਾ ਆਦਿ ਮੌਜੂਦ ਸਨ।