ਸੜਕ ਹਾਦਸੇ ’ਚ ਕਾਰ ਸਵਾਰ ਦੀ ਮੌਤ
ਸੜਕ ਹਾਦਸੇ ’ਚ ਕਾਰ ਸਵਾਰ ਦੀ ਮੌਤ
Publish Date: Fri, 03 Apr 2026 05:40 PM (IST)
Updated Date: Fri, 03 Apr 2026 05:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਖਮਾਣੋਂ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਮਹੇਸ਼ਪੁਰਾ ਨੇੜੇ ਵਾਪਰੇ ਸੜਕ ਹਾਦਸੇ ’ਚ ਕਾਰ ਸਵਾਰ ਦੀ ਮੌਤ ਹੋਣ ਦੀ ਸੂਚਨਾ ਹੈ। ਪੁਲਿਸ ਨੇ ਹਾਦਸੇ ਨੂੰ ਲੈ ਕੇ ਮਿਲਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਘਨੋਲੀ ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਮੁੱਦਈ ਨੇ ਪੁਲਿਸ ਕੋਲ ਦਿੱਤੇ ਬਿਆਨ ਵਿਚ ਦੱਸਿਆ ਕਿ 1 ਅਪ੍ਰੈਲ ਨੂੰ ਉਸ ਦਾ ਭਰਾ ਮਿਸਰਪ੍ਰੀਤ ਸਿੰਘ ਵਿਆਹ ਸਮਾਗਮ ਤੋਂ ਕਾਰ ਵਿਚ ਵਾਪਸ ਆ ਰਿਹਾ ਸੀ। ਰਸਤੇ ਵਿਚ ਪਿੰਡ ਮਹੇਸ਼ਪੁਰਾ ਨੇੜੇ ਇਕ ਕਾਰ ਦੇ ਅਣਪਛਾਤੇ ਚਾਲਕ ਨੇ ਉਸ ਨੂੰ ਟਕੱਰ ਮਾਰ ਦਿੱਤੀ, ਜਿਸ ਨਾਲ ਸਿਮਰਪ੍ਰੀਤ ਦੀ ਮੌਤ ਹੋ ਗਈ।