ਘਰ ਦੇ ਬਾਹਰ ਖੜ੍ਹੀ ਕਾਰ ਚੋਰੀ
ਘਰ ਦੇ ਬਾਹਰ ਖੜੀ ਕਾਰ ਚੋਰੀ
Publish Date: Tue, 20 Jan 2026 04:53 PM (IST)
Updated Date: Tue, 20 Jan 2026 04:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹੰਦ ਮੰਡੀ ਵਿਚ ਬਸੀ ਪਠਾਣਾਂ ਮਾਰਗ ’ਤੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਹੋ ਜਾਣ ਦੀ ਸੂਚਨਾ ਹੈ। ਇਸ ਸਬੰਧੀ ਮਨਪ੍ਰੀਤ ਸਿੰਘ ਵਾਸੀ ਸਰਹਿੰਦ ਮੰਡੀ ਦੀ ਸ਼ਿਕਾਇਤ ’ਤੇ ਪੁਲਿਸ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸਨੇ ਆਪਣੀ ਜੈਨ ਕਾਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ, ਜਦੋਂ ਅਗਲੇ ਦਿਨ ਸਵੇਰੇ ਦੇਖਿਆ ਤਾਂ ਕਾਰ ਉੱਥੇ ਨਹੀਂ ਸੀ। ਮੁਦੱਈ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਸੀਸੀਟੀਵੀ ਤੋਂ ਪਤਾ ਚੱਲਿਆ ਕਿ ਉਸ ਦੀ ਕਾਰ ਕਿਸੇ ਨਾ ਮਾਲੂਮ ਵਿਅਕਤੀ ਵੱਲੋਂ ਚੋਰੀ ਕਰ ਲਈ ਗਈ ਹੈ।