- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਕੇਅਰ ਕੰਪੈਨੀਅਨ ਪ੍ਰੋਗਰਾਮ ਲਾਹੇਵੰਦ : ਡਾ. ਰਾਜੇਸ਼ ਕੁਮਾਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਦੀ ਟਰੇਨਿੰਗ ਅਨੈਕਸੀ ’ਚ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਕੇਅਰ ਕੰਪੇਨੀਅਨ ਪ੍ਰੋਗਰਾਮ ਦੇ ਕੁਆਰਡੀਨੇਟਰ ਮਨਪ੍ਰੀਤ ਕੌਰ ਵੱਲੋਂ ਸੀਐਚਸੀ ਨੰਦਪੁਰ ਕਲੌੜ ਅਤੇ ਸੰਘੋਲ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓ) ਨੂੰ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਦੀ ਸਹੀ ਦੇਖਭਾਲ, ਗ਼ੈਰ-ਸੰਚਾਰੀ ਬਿਮਾਰੀਆਂ, ਪੌਸ਼ਟਿਕ ਖ਼ੁਰਾਕ ਅਤੇ ਮੋਬਾਈਲ ਕੇਅਰ ਕੰਪੇਨੀਅਨ ਸੇਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਰੀਜ਼ਾਂ ਦੀ ਬਿਹਤਰ ਦੇਖਭਾਲ ’ਚ ਇਹ ਪ੍ਰੋਗਰਾਮ ਅਹਿਮ ਭੂਮਿਕਾ ਨਿਭਾ ਰਿਹਾ ਹੈ। ਹੁਣ ਕੋਈ ਵੀ ਵਿਅਕਤੀ ਟੋਲ ਫ਼ਰੀ ਨੰਬਰ 18008899389 ਜਾਂ ਕਿਊਆਰ ਕੋਡ ਸਕੈਨ ਕਰਕੇ ਘਰ ਬੈਠੇ ਹੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਨੇ ਮਰੀਜ਼ਾਂ ਨੂੰ ਇਸ ਸੇਵਾ ਨਾਲ ਰਜਿਸਟਰ ਕਰਨ ਅਤੇ ਵੈੱਲਨੈੱਸ ਸੈਸ਼ਨਾਂ ਦੀ ਰਿਪੋਰਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਡੀਪੀਐਮ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਵਿੱਕੀ ਵਰਮਾ, ਅਮਰਜੀਤ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ ਸੋਢੀ ਸਮੇਤ ਸਮੂਹ ਸੀਐਚਓ ਹਾਜ਼ਰ ਸਨ।