ਰਿਮਟ ਕਾਲਜ ਵਿਖੇ ਕਰੀਅਰ ਕੌਂਸਲਿੰਗ ਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ
ਰਿਮਟ ਕਾਲਜ ਵਿਖੇ ਕੈਰੀਅਰ ਕੌਂਸਲਿੰਗ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ
Publish Date: Mon, 04 May 2026 05:01 PM (IST)
Updated Date: Mon, 04 May 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰਿਮਟ ਕਾਲਜ ਆਫ਼ ਐਜੂਕੇਸ਼ਨ, ਮੰਡੀ ਗੋਬਿੰਦਗੜ੍ਹ ਵਿਖੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਇਕ ਵਿਸ਼ੇਸ਼ ਕਰੀਅਰ ਕੌਂਸਲਿੰਗ ਤੇ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫ਼ਸਰ, ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਜ਼ਿਲ੍ਹਾ ਕੈਰੀਅਰ ਕੌਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਵਿਭਾਗ ਦੇ ਵੱਖ-ਵੱਖ ਕੰਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਗਰੂਕ ਕੀਤਾ, ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਕੇ ਆਤਮ-ਨਿਰਭਰ ਬਣ ਸਕਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਅਹਿਮ ਨੁਕਤੇ ਵੀ ਸਾਂਝੇ ਕੀਤੇ। ਇਸ ਮੌਕੇ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕਾਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿਚ ਵੀ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਕੈਂਪ ਦੇ ਅੰਤ ਵਿਚ ਵਿਦਿਆਰਥੀਆਂ ਦੀ ਰੋਜ਼ਗਾਰ ਪੋਰਟਲ ’ਤੇ ਰਜਿਸਟ੍ਰੇਸ਼ਨ ਵੀ ਕੀਤੀ ਗਈ।