ਪਾਈਨ ਗਰੋਵ ਸਕੂਲ ’ਚ ਕਰੀਅਰ ਕਾਊਂਸਲਿੰਗ ਕੈਂਪ
ਪਾਈਨ ਗਰੋਵ ਸਕੂਲ ’ਚ ਕਰੀਅਰ ਕਾਉਂਸਲਿੰਗ ਕੈਂਪ ਲਗਾਇਆ
Publish Date: Sun, 12 Apr 2026 05:38 PM (IST)
Updated Date: Mon, 13 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਪਾਈਨ ਗਰੋਵ ਪਬਲਿਕ ਸਕੂਲ ਵਿਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਪ੍ਰਿੰਸੀਪਲ ਨੀਤੂ ਕੁਮਾਰ ਨੇ ਕਿਹਾ ਕਿ ਸਹੀ ਕਰੀਅਰ ਦੀ ਚੋਣ ਜੀਵਨ ਵਿਚ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਲਈ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਦੇ ਅਨੁਸਾਰ ਹੀ ਵਿਸ਼ਿਆਂ ਦੀ ਚੋਣ ਕਰਨੀ ਚਾਹੀਦੀ ਹੈ। ਇਸ ਮੌਕੇ ਮਾਹਿਰ ਕਾਉਂਸਲਰਾਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਗੱਲਬਾਤ ਕਰਕੇ ਵੱਖ-ਵੱਖ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸ਼ੰਕੇ ਦੂਰ ਕੀਤੇ। ਮਾਪਿਆਂ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਅਤੇ ਸਹੀ ਕਰੀਅਰ ਦੀ ਚੋਣ ਕਰਨ ਵਿਚ ਕਾਫ਼ੀ ਮਦਦ ਮਿਲਦੀ ਹੈ।