- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਆਈਟੀਆਈ ਬਸੀ ਪਠਾਣਾਂ ਵਿਖੇ ਕਰੀਅਰ ਮਾਰਗਦਰਸ਼ਨ ਪ੍ਰੋਗਰਾਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸਰਕਾਰੀ ਆਈਟੀਆਈ ਬਸੀ ਪਠਾਣਾਂ ਵਿਖੇ ਸਹਾਇਕ ਡਾਇਰੈਕਟਰ-ਕਮ-ਪ੍ਰਿੰਸੀਪਲ ਕੁਲਦੀਪ ਸਿੰਘ ਦੀ ਅਗਵਾਈ ਹੇਠ ਕਰੀਅਰ ਮਾਰਗਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਦੱਤੋਪੰਤ ਠੇਂਗੜੀ ਰਾਸ਼ਟਰੀ ਮਜ਼ਦੂਰ ਸਿੱਖਿਆ ਅਤੇ ਵਿਕਾਸ ਬੋਰਡ (ਕਿਰਤ ਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ) ਦੇ ਖੇਤਰੀ ਡਾਇਰੈਕਟੋਰੇਟ ਚੰਡੀਗੜ੍ਹ ਦੇ ਸੀਨੀਅਰ ਸਿੱਖਿਆ ਅਫਸਰ ਜਗਦੀਪ ਸਿੰਘ ਵੱਲੋਂ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਖਿਆਰਥੀਆਂ ਨੂੰ ਭਵਿੱਖ ਦੀ ਚੋਣ ਸਬੰਧੀ ਸਹੀ ਸੇਧ ਦੇਣਾ ਅਤੇ ਵੱਖ-ਵੱਖ ਪੇਸ਼ੇਵਰ ਖੇਤਰਾਂ ’ਚ ਉਪਲਬਧ ਮੌਕਿਆਂ ਬਾਰੇ ਜਾਣੂ ਕਰਵਾਉਣਾ ਸੀ। ਇਸ ਦੌਰਾਨ ਸਿਖਿਆਰਥੀਆਂ ਨੂੰ ਕਰੀਅਰ ਦੇ ਨਵੇਂ ਉੱਭਰ ਰਹੇ ਮੌਕਿਆਂ, ਉੱਚ ਸਿੱਖਿਆ ਦੇ ਵੱਖ-ਵੱਖ ਬਦਲਾਂ, ਉਦਯੋਗਿਕ ਖੇਤਰ ’ਚ ਆ ਰਹੀਆਂ ਤਬਦੀਲੀਆਂ ਅਤੇ ਸਫਲਤਾ ਲਈ ਲੋੜੀਂਦੇ ਹੁਨਰਾਂ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਦੀ ਪਛਾਣ ਕਰ ਕੇ ਢੁਕਵਾਂ ਕਿੱਤਾ ਚੁਣਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਟ੍ਰੇਨਿੰਗ ਅਫਸਰ ਗੁਰਮੁਖ ਸਿੰਘ, ਤੇਜਿੰਦਰਪਾਲ ਸਿੰਘ, ਸੀਨੀਅਰ ਇੰਸਟਰੱਕਟਰ ਬਲਜੀਤ ਸਿੰਘ ਵਿਰਦੀ, ਇੰਸਟਰੱਕਟਰ ਹਰਦੀਪ ਸਿੰਘ, ਰਾਜਵਿੰਦਰ ਸਿੰਘ, ਜਗਦੀਪ ਸਿੰਘ, ਤਰਨਦੀਪ ਕੌਰ ਅਤੇ ਵੱਖ-ਵੱਖ ਟਰੇਡਾਂ ਦੇ ਸਿਖਿਆਰਥੀ ਹਾਜ਼ਰ ਸਨ।