ਧੋਖਾਧੜੀ ਦੇ ਦੋਸ਼ ਹੇਠ ਮੁਕੱਦਮਾ ਦਰਜ
ਧੋਖਾਧੜੀ ਦੇ ਦੋਸ਼ ਹੇਠ ਮੁਕਦਮਾ ਦਰਜ਼
Publish Date: Thu, 09 Apr 2026 06:16 PM (IST)
Updated Date: Thu, 09 Apr 2026 06:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਵੱਲੋਂ ਧੋਖਾਧੜੀ ਦੇ ਦੋਸ਼ ਹੇਠ ਇਕ ਵਿਅਕਤੀ ਦੇ ਖ਼ਿਲਾਫ਼ ਮੁਕਦਮਾ ਦਰਜ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭਗਵਾਨ ਦਾਸ ਪੁੱਤਰ ਰਾਮ ਵਿਲਾਸ ਵਾਸੀ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਇਕ ਵਿਅਕਤੀ ਵੱਲੋਂ ਉਸ ਦੀ ਫਰਮ ਤੋ ਵੱਖ-ਵੱਖ ਤਰੀਕਾਂ ਨੂੰ ਫਿਨਿਸ ਗੁੱਡ (ਲੋਹਾ) ਦਾ ਮਾਲ ਖ਼ਰੀਦਿਆ ਸੀ ਜਿਸ ਦੀ ਕੁੱਲ ਕੀਮਤ 58 ਲੱਖ 49 ਹਜ਼ਾਰ 229 ਰੁਪਏ ਬਣਦੀ ਹੈ ਪਰ ਉਸ ਨੇ ਬਣਦੀ ਰਕਮ ਦੀ ਅਦਾਇਗੀ ਨਹੀਂ ਕੀਤੀ। ਪੁਲਿਸ ਨੇ ਪੜਤਾਲ ਕਰਨ ਉਪਰੰਤ ਸੰਜੀਵ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।