ਕੁੱਟਮਾਰ ਮਾਮਲੇ ’ਚ ਇਕ ਵਿਰੁੱਧ ਕੇਸ ਦਰਜ
ਕੁੱਟਮਾਰ ਮਾਮਲੇ ‘ਚ ਇੱਕ ਵਿਰੁੱਧ ਕੇਸ ਦਰਜ
Publish Date: Mon, 04 May 2026 05:58 PM (IST)
Updated Date: Mon, 04 May 2026 05:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪਿੰਡ ਮਾਲੋਵਾਲ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਦੇ ਕਥਿਤ ਮਾਮਲੇ ’ਚ ਬੁੱਗਾ ਕਲਾਂ ਚੌਕੀ ਦੀ ਪੁਲਿਸ ਵੱਲੋਂ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਏ ਗਏ ਸੁਖਵਿੰਦਰ ਸਿੰਘ ਵਾਸੀ ਪਿੰਡ ਮਾਲੋਵਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਸੀ ਕਿ ਉਹ ਕੋਆਪਰੇਟਿਵ ਸੁਸਾਇਟੀ ਵਿਚ ਸੈਕਟਰੀ ਵਜੋਂ ਨੌਕਰੀ ਕਰਦਾ ਹੈ ਤੇ ਬੀਤੇ ਦਿਨ ਜਦੋਂ ਉਹ ਆਪਣੇ ਘਰ ਤੋਂ ਖੇਤਾਂ ਵੱਲ ਨੂੰ ਜਾ ਰਿਹਾ ਸੀ ਤਾਂ ਅਮਨਿੰਦਰ ਸਿੰਘ ਨੇ ਲੜਾਈ ਝਗੜਾ ਕਰਦਿਆਂ ਲੋਹੇ ਦੇ ਦਾਤਰ ਨਾਲ ਉਸ ਦੀ ਕੁੱਟਮਾਰ ਕੀਤੀ। ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਥਾਣਾ ਅਮਲੋਹ ਵਿਖੇ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਵਾਏ ਗਏ ਮੁਕੱਦਮੇ ’ਚ ਅਮਨਿੰਦਰ ਸਿੰਘ ਨੂੰ ਨਾਮਜ਼ਦ ਕਰਕੇ ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।