ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
Publish Date: Sun, 11 Jan 2026 05:25 PM (IST)
Updated Date: Sun, 11 Jan 2026 05:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ: ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਰੰਕਾਰੀ ਭਵਨ ਨਜ਼ਦੀਕ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਕੋਈ ਬ੍ਰਾਮਦਗੀ ਨਹੀਂ ਹੋਈ ਪਰ ਉਨ੍ਹਾਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਪੁਲਿਸ ਨੇ ਮੌਕੇ ’ਤੇ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਨੰਦ ਪ੍ਰਕਾਸ਼ ਬੰਗੇ ਅਤੇ ਕਰਨਵੀਰ ਕੁਮਾਰ ਵਜੋਂ ਹੋਈ ਹੈ।