ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 4 ਨਾਮਜ਼ਦ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 4 ਖਿਲਾਫ਼ ਮਾਮਲਾ ਦਰਜ
Publish Date: Thu, 05 Feb 2026 05:23 PM (IST)
Updated Date: Thu, 05 Feb 2026 05:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬਸੀ ਪਠਾਣਾਂ ਪੁਲਿਸ ਨੇ ਭਰਤ ਕੁਮਾਰ ਉਰਫ਼ ਦਮਨ, ਅਮਲੋਹ ਪੁਲਿਸ ਨੇ ਗੌਰਵ ਬੰਸਲ, ਖਮਾਣੋਂ ਪੁਲਿਸ ਨੇ ਕਮਲਜੀਤ ਸਿੰਘ ਤੇ ਫਤਹਿਗੜ੍ਹ ਸਾਹਿਬ ਪੁਲਿਸ ਨੇ ਭਰਪੂਰ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਉਪਰੋਕਤ ਸਬੰਧੀ ਵੱਖ ਵੱਖ ਥਾਣਿਆਂ ’ਚ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।