ਸੜਕ ਹਾਦਸੇ ਦੇ ਮਾਮਲੇ ’ਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ
ਸੜਕ ਹਾਦਸੇ ਦੇ ਮਾਮਲੇ ’ਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ਼
Publish Date: Thu, 05 Mar 2026 05:08 PM (IST)
Updated Date: Thu, 05 Mar 2026 05:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੂਲੇਪੁਰ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਪਰੋਕਤ ਕਾਰਵਾਈ ਪ੍ਰਭਜੀਤ ਵਾਸੀ ਸਰਹੰਦ ਦੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਹੈ। ਪ੍ਰਭਜੀਤ ਨੇ ਪੁਲਿਸ ਨੂੰ ਦੱਸਿਆ ਕਿ 3 ਮਾਰਚ ਨੂੰ ਮੈਕਡੋਨਲਡ ਨੇੜੇ ਤੇਜ਼਼ ਰਫਤਾਰ ਸਵਿਫਟ ਕਾਰ ਦੇ ਅਣਪਛਾਤੇ ਚਾਲਕ ਨੇ ਬਾਈਕ ਸਵਾਰ ਕਰਮਜੀਤ ਸਿੰਘ ਨੂੰ ਟੱਕਰ ਮਾਰੀ। ਜਿਸ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋਏ ਕਰਮਜੀਤ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।