ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ਼
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ਼
Publish Date: Wed, 04 Feb 2026 04:54 PM (IST)
Updated Date: Wed, 04 Feb 2026 04:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਵੱਲੋਂ ਚਾਰ ਵਿਆਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੰਪ ਨਜ਼ਦੀਕ ਪੁਲਿਸ ਨੇ ਕੁੱਝ ਸ਼ੱਕ ਦੇ ਆਧਾਰ ’ਤੇ ਕੁੱਝ ਵਿਅਕਤੀਆਂ ਨੂੰ ਕਾਬੂ ਕਰ ਕੇ ਤਲਾਸ਼ੀ ਕੀਤੀ ਤਾਂ ਉਨ੍ਹਾਂ ਪਾਸੋਂ ਕੋਈ ਬਰਾਮਦਗੀ ਨਹੀਂ ਹੋਈ ਪਰ ਸਬ ਡਵੀਜ਼ਨਲ ਹਸਪਤਾਲ ਤੋਂ ਕਰਵਾਇਆ ਗਿਆ ਉਨ੍ਹਾਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਪੁਲਿਸ ਨੇ ਮੌਕੇ ਤੇ ਹਿਰਾਸਤ ਵਿਚ ਲੈ ਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਲੋਟੇ, ਜਸਵੰਤ ਸਿੰਘ, ਕਿਰਨਦੀਪ ਸ਼ਰਮਾ ਉਰਫ਼ ਰਿਸ਼ੀ ਸ਼ਰਮਾ ਅਤੇ ਭਗਵੰਤ ਸਿੰਘ ਵਜੋਂ ਹੋਈ ਹੈ।