ਫਾਇਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
ਫਾਇਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
Publish Date: Wed, 11 Feb 2026 06:15 PM (IST)
Updated Date: Wed, 11 Feb 2026 06:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੋਸ਼ਲ ਮੀਡੀਆ ਤੇ ਹਵਾਈ ਫਾਇਰਿੰਗ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਖ਼ਬਰ ਦੀ ਇਤਲਾਹ ਦਿੱਤੀ ਸੀ ਕਿ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਕਿ ਇਕ ਵਿਅਕਤੀ ਨੇ ਕੱਚਾ ਸ਼ਾਂਤੀ ਨਗਰ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਦੋਨਾਲੀ ਰਾਇਫਲ ਨਾਲ ਹਵਾਈ ਫਾਇਰ ਕੀਤੇ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਵੀਡੀਓ ਦੇ ਆਧਾਰ ਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।