ਸੜਕ ਹਾਦਸੇ ਦੇ ਮਾਮਲੇ ’ਚ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ
ਸੜਕ ਹਾਦਸੇ ਦੇ ਮਾਮਲੇ ’ਚ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ
Publish Date: Wed, 20 May 2026 06:03 PM (IST)
Updated Date: Wed, 20 May 2026 06:04 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੂਲੇਪੁਰ ਥਾਣੇ ਦੀ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿਚ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸਵਰਾਜਪ੍ਰੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਪਸਿਆਣਾ (ਜ਼ਿਲ੍ਹਾ ਪਟਿਆਲਾ) ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਦਈ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਕਾਰ ਵਿੱਚ ਸਰਹਿੰਦ ਵੱਲ ਜਾ ਰਿਹਾ ਸੀ। ਉਸ ਦੌਰਾਨ ਰਸਤੇ ਵਿਚ ਇਕ ਟਰੱਕ ਚਾਲਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਸੱਟਾਂ ਲੱਗੀਆਂ ਅਤੇ ਕਾਰ ਵੀ ਨੁਕਸਾਨੀ ਗਈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ’ਤੇ ਟਰੱਕ ਚਾਲਕ ਜਗਦੀਪ ਸਿੰਘ ਵਾਸੀ ਪਿੰਡ ਧੀਰਪੁਰ (ਨੂੰ ਨਾਮਜ਼ਦ ਕਰਕੇ ਅਗਲੀ ਕਾਨੂੰਨੀ ਕਾਰਵਾਈ ਦੀ ਜ਼ਿੰਮੇਵਾਰੀ ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੂੰ ਸੌਂਪੀ ਹੈ।