ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਖ਼ਿਲਾਫ਼ ਮਾਮਲਾ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਖ਼ਿਲਾਫ਼ ਮਾਮਲਾ ਦਰਜ
Publish Date: Mon, 16 Feb 2026 05:31 PM (IST)
Updated Date: Mon, 16 Feb 2026 05:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਮਾਸਟਰ ਕਾਲੋਨੀ ਨੇੜੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਮੌਕੇ ’ਤੇ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਗੋਬਿੰਦ ਬਹਾਦਰ ਤੇ ਵਿਜੈ ਕੁਮਾਰ ਵਜੋਂ ਹੋਈ ਹੈ।