ਅਣਪਛਾਤੇ ਕਾਰ ਚਾਲਕ ਖ਼ਿਲਾਫ ਕੇਸ ਦਰਜ
ਅਣਪਛਾਤੇ ਕਾਰ ਚਾਲਕ ਖ਼ਿਲਾਫ ਕੇਸ ਦਰਜ
Publish Date: Sat, 28 Feb 2026 06:10 PM (IST)
Updated Date: Sat, 28 Feb 2026 06:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਦੀਪਕ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ 26 ਫਰਵਰੀ ਨੂੰ ਉਹ ਤੇ ਉਸ ਦਾ ਭਰਾ ਸੁਮੀਤ ਕੁਮਾਰ ਜਾ ਰਹੇ ਸਨ। ਉਸ ਦੌਰਾਨ ਟੀ ਪੁਆਇੰਟ ਭਾਂਬਰੀ ’ਤੇ ਇੱਕ ਕਾਰ ਨੇ ਉਸ ਦੇ ਭਰਾ ਨੂੰ ਟੱਕਰ ਮਾਰੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।