ਨਾਬਾਲਿਗਾ ਨੂੰ ਹਿਰਾਸਤ ’ਚ ਰੱਖਣ ਦੇ ਮਾਮਲੇ ’ਚ ਕੇਸ ਦਰਜ
ਨਬਾਲਿਗ ਨੂੰ ਹਿਰਾਸਤ ਵਿਚ ਰੱਖਣ ਦੇ ਮਾਮਲੇ ’ਚ ਕੇਸ ਦਰਜ
Publish Date: Fri, 20 Mar 2026 06:05 PM (IST)
Updated Date: Fri, 20 Mar 2026 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਨਾਬਾਲਿਗ ਨੂੰ ਦੋਸ਼ ਪੂਰਨ ਇਰਾਦੇ ਨਾਲ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਜੋਗਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਬਸੀ ਪਠਾਣਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਮੁੱਦਈ ਨੇ ਦੱਸਿਆ ਕਿ ਉਸ ਦਾ 17 ਸਾਲਾ ਨਬਾਲਿਗ ਪੁੱਤਰ ਘਰ ਤੋਂ ਚਲਾ ਗਿਆ ਸੀ ਪਰ ਵਾਪਸ ਨਹੀਂ ਆਇਆ। ਮੁਦੱਈ ਨੇ ਸ਼ੱਕ ਪ੍ਰਗਟਾਇਆ ਕਿ ਉਸ ਦੇ ਲੜਕੇ ਨੂੰ ਕਿਸੇ ਨਾ-ਮਾਲੂਮ ਵਿਅਕਤੀਆਂ ਵੱਲੋਂ ਗੁਪਤ ਤੌਰ ’ਤੇ ਦੋਸ਼ ਪੂਰਨ ਹਿਰਾਸਤ ਵਿਚ ਕਿੱਥੇ ਲੁਕਾ-ਛੁਪਾ ਕੇ ਰੱਖਿਆ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।