ਕੁੱਟਮਾਰ ਦੇ ਮਾਮਲੇ ’ਚ ਕੇਸ ਦਰਜ
ਕੁੱਟਮਾਰ ਦੇ ਮਾਮਲੇ ’ਚ ਕੇਸ ਦਰਜ
Publish Date: Tue, 07 Apr 2026 05:47 PM (IST)
Updated Date: Tue, 07 Apr 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਕੁੱਟਮਾਰ ਦੇ ਮਾਮਲੇ ਵਿਚ ਸ਼ਿਕਾਇਤ ਮਿਲਣ ਤੋਂ ਬਾਅਦ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਪਰੋਕਤ ਕਾਰਵਾਈ ਵਰਿੰਦਰ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਪਿੰਡ ਗਡਹੇੜਾ ਦੇ ਬਿਆਨ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਦਈ ਨੇ ਪੁਲਿਸ ਨੂੰ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਸ ਦੇ ਹੀ ਪਿੰਡ ਦੇ ਰਹਿਣ ਵਾਲੇ ਗੁਰਜੀਤ ਸਿੰਘ ਨਾਲ ਕਿਸੇ ਮਸਲੇ ਨੂੰ ਲੈ ਕੇ ਉਸ ਦੀ ਬਹਿਸ ਹੋਈ ਸੀ। ਸ਼ਿਕਾਇਤ ਕਰਤਾ ਨੇ ਇਲਜ਼ਾਮ ਲਾਇਆ ਕਿ ਗੁਰਜੀਤ ਸਿੰਘ ਨੇ ਬੀਤੀ 5 ਅਪ੍ਰੈਲ ਨੂੰ ਉਸੇ ਰੰਜਿਸ਼ ਕਾਰਨ ਉਸ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।