ਵਿਅਕਤੀ ਨਾਲ ਕੁੱਟਮਾਰ ਦੇ ਮਾਮਲੇ ’ਚ ਕੇਸ ਦਰਜ
ਵਿਅਕਤੀ ਨਾਲ ਕੁੱਟਮਾਰ ਦੇ ਮਾਮਲੇ ’ਚ ਕੇਸ ਦਰਜ
Publish Date: Fri, 13 Feb 2026 05:21 PM (IST)
Updated Date: Fri, 13 Feb 2026 05:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖੇੜੀ ਨੌਧ ਸਿੰਘ ਪੁਲਿਸ ਨੇ ਵਿਅਕਤੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਅਜਮੇਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਬਡਲਾ ਨੇ ਪੁਲਿਸ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਲੰਘੀ 11 ਫਰਵਰੀ ਨੂੰ ਕੁੱਝ ਵਿਅਕਤੀ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਮਣਾਉਣ ਨੂੰ ਲੈ ਕੇ ਉਗਰਾਹੀ ਕਰਨ ਉਸ ਦੇ ਘਰ ਆਏ ਸਨ | ਜਦੋਂ ਉਸ ਨੇ ਬਾਕੀ ਉਗਰਾਹੀ ਬਾਰੇ ਜਾਣਕਾਰੀ ਚਾਹੀ ਤਾਂ ਉਕਤਾਨ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਮੁਦੱਈ ਦੀ ਸ਼ਿਕਾਇਤ ਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਧਰਮ ਸਿੰਘ, ਕਰਮ ਸਿੰਘ ਅਤੇ ਹਰਜਿੰਦਰ ਕੌਰ ਪਤਨੀ ਕਰਮ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ।