ਕਾਲਜ ਬਾਹਰ ਹੋਈ ਲੜਾਈ ਦੇ ਮਾਮਲੇ ’ਚ ਕੇਸ ਦਰਜ
ਕਾਲਜ ਬਾਹਰ ਹੋਈ ਲੜਾਈ ਦੇ ਮਾਮਲੇ ’ਚ ਕੇਸ ਦਰਜ
Publish Date: Tue, 14 Apr 2026 05:40 PM (IST)
Updated Date: Tue, 14 Apr 2026 05:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਥਾਣਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਕਰੀਬ ਇਕ ਮਹੀਨਾ ਪਹਿਲਾਂ ਕਾਲਜ ਬਾਹਰ ਹੋਈ ਲੜਾਈ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਉਪਰੋਕਤ ਕਾਰਵਾਈ ਧੀਰਜ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਦੀ ਸ਼ਿਕਾਇਤ ਦੇ ਆਧਾਰ ਤੇ ਅਮਲ ਵਿਚ ਲਿਆਂਦੀ ਗਈ ਹੈ। ਮੁੱਦਈ ਨੇ ਪੁਲਿਸ ਨੂੰ ਦੱਸਿਆ ਕਿ ਮਾਤਾ ਗੁਜਰੀ ਕਾਲਜ ਦੇ ਗੇਟ ਦੇ ਬਾਹਰ ਕੁੱਝ ਲੜਕਿਆਂ ਨੇ ਉਸ ਨੂੰ ਕੁੱਟਿਆ, ਗਾਲੀ ਗਲੋਚ, ਧਮਕੀਆਂ ਦਿੱਤੀਆਂ ਤੇ ਤਲਵਾਰ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ’ਚ ਫਤਹਿਗੜ੍ਹ ਸਾਹਿਬ ਥਾਣੇ ਵਿਚ ਮੁੱਦਈ ਦੇ ਬਿਆਨ ਤੇ ਡਾਕਟਰੀ ਰਿਪੋਰਟ ਦੇ ਆਧਾਰ ਤੇਜ਼ਿੰਦਰ ਸਿੰਘ, ਸਤਵੀਰ ਸਿੰਘ ਤੇ ਉਨ੍ਹਾਂ ਦੇ 15-20 ਸਾਥੀਆਂ ਖ਼ਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।