ਅਣਪਛਾਤੇ ਵਿਅਕਤੀ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ
ਅਣਪਛਾਤੇ ਵਿਅਕਤੀ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ
Publish Date: Sat, 21 Mar 2026 06:05 PM (IST)
Updated Date: Sat, 21 Mar 2026 06:07 PM (IST)
ਪੱਤਰ ਪ੍ਰੇਰਕ , ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਪੁਲਿਸ ਨੇ ਅਣਪਤਾਛੇ ਵਿਅਕਤੀ ਦੀ ਮੌਤ ਦੇ ਮਾਮਲੇ ’ਚ ਅਣਪਛਾਤੇ ਵਾਹਨ ਦੇ ਅਛਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਪਰੋਕਤ ਕਾਰਵਾਈ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਾਨੂੰਪੁਰ ਦੇ ਬਿਆਨ ਦੇ ਆਧਾਰ ’ਤੇ ਅਮਲ ਵਿਚ ਲਿਆਂਦੀ ਗਈ ਹੈ। ਪੀੜਤ ਨੇ ਪੁਲਿਸ ਨੂੰ ਦੱਸਿਆ ਕਿ 19 ਮਾਰਚ ਨੂੰ ਉਹ ਐਕਟਿਵਾ ’ਤੇ ਜਾ ਰਿਹਾ ਸੀ, ਉਸ ਦੌਰਾਨ ਪਿੰਡ ਮੰਡੋਫਲ ਨੇੜੇ ਸੂਏ ਵਾਲੀ ਸਾਈਡ ’ਤੇ ਇਕ ਅਣਪਛਾਤਾ ਵਿਅਕਤੀ ਪਿਆ ਸੀ, ਜਿਸ ਦੇ ਮੂੰਹ ਵਿਚੋਂ ਖੂਨ ਆ ਰਿਹਾ ਸੀ। ਜਦੋਂ ਉਕਤ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ’ਚ ਅਗਲੀ ਬਣਦੀ ਕਾਨੂੰਨੀ ਕਾਰਵਾਈ ਦੀ ਜ਼ਿੰਮੇਵਾਰੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ।