ਦੁਕਾਨ ’ਤੇ ਕਬਜ਼ੇ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ’ਚ ਕੇਸ ਦਰਜ
ਦੁਕਾਨ ’ਤੇ ਕਬਜ਼ੇ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ’ਚ ਕੇਸ ਦਰਜ
Publish Date: Tue, 14 Apr 2026 05:45 PM (IST)
Updated Date: Tue, 14 Apr 2026 05:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਦੁਕਾਨ ’ਤੇ ਕਬਜ਼ੇ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ’ਚ ਕੇਸ ਦਰਜ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਨਿਰਮਲ ਸਿੰਘ ਪੁੱਤਰ ਪੰਨਾ ਸਿੰਘ ਵਾਸੀ ਬਡਾਲੀ ਆਲਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸੇ ਦੇ ਪਿੰਡ ਦੇ ਰਹਿਣ ਵਾਲੇ ਗੁਰਦੀਪ ਸਿੰਘ ਤੇ ਕੁੱਝ ਹੋਰ ਅਣਪਛਾਤੇ ਵਿਅਕਤੀਆ ਨੂੰ ਬਡਾਲੀ ਆਲਾ ਸਿੰਘ ਵਿਖੇ ਦੁਕਾਨ ਦੇ ਕਬਜੇ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ ਹੈ। ਪੁਲਿਸ ਨੇ ਮੁਲਜ਼ਮ ਗੁਰਦੀਪ ਸਿੰਘ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।