ਕੱਟਮਾਰ ਦੇ ਮਾਮਲੇ ’ਚ ਕੇਸ ਦਰਜ
ਕੱਟਮਾਰ ਦੇ ਮਾਮਲੇ ’ਚ ਕੇਸ ਦਰਜ
Publish Date: Sat, 14 Feb 2026 06:02 PM (IST)
Updated Date: Sat, 14 Feb 2026 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖਮਾਣੋਂ ਪੁਲਿਸ ਨੇ ਕੁੱਟਮਾਰ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਜਗਦੀਸ਼ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਨਾਲੋਵਾਲ ਦੀ ਸ਼ਿਕਾਇਤ ਅਤੇ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਪੀੜਤ ਨੇ ਪੁਲਿਸ ਨੂੰ ਦੱਸਿਆ ਕਿ ਪਰਮਿੰਦਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ। ਇਸ ਦੌਰਾਨ ਪਰਮਿੰਦਰ ਸਿੰਘ ਨੇ ਉਸ ਨੂੰ ਕੁੱਟਮਾਰ ਕਰ ਕੇ ਸੱਟਾਂ ਮਾਰੀਆਂ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।