ਨਾਬਾਲਗ ਲੜਕੇ ਨਾਲ ਗ਼ਲਤ ਕੰਮ ਕਰਨ ਦੇ ਦੋਸ਼, ਮਹਿਲਾ ਦੀ ਸ਼ਿਕਾਇਤ 'ਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ
ਇੱਕ ਮਹਿਲਾ ਵੱਲੋਂ ਇੱਕ ਵਿਅਕਤੀ ’ਤੇ ਉਸ ਦੇ ਨਾਬਾਲਿਗ ਪੁੱਤਰ ਨਾਲ ਗ਼ਲਤ ਕੰਮ ਕਰਨ ਦੇ ਲਗਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਬਸੀ ਪਠਾਣਾਂ ਪੁਲਿਸ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਪੋਸਕੋ ਐਕਟ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਸੂਚਨਾ ਹੈ।
Publish Date: Thu, 23 Jul 2026 04:10 PM (IST)
Updated Date: Thu, 23 Jul 2026 04:13 PM (IST)
ਪੰਜਾਬੀ ਜਾਗਰਣ, ਬੱਸੀ ਪਠਾਣਾ। ਇੱਕ ਮਹਿਲਾ ਵੱਲੋਂ ਇੱਕ ਵਿਅਕਤੀ ’ਤੇ ਉਸ ਦੇ ਨਾਬਾਲਿਗ ਪੁੱਤਰ ਨਾਲ ਗ਼ਲਤ ਕੰਮ ਕਰਨ ਦੇ ਲਗਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਬਸੀ ਪਠਾਣਾਂ ਪੁਲਿਸ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਪੋਸਕੋ ਐਕਟ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦੀ ਸੂਚਨਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਇੱਕ ਮਹਿਲਾ ਨੇ ਦੋਸ਼ ਲਗਾਏ ਸਨ ਕਿ ਰਵਿੰਦਰ ਸਿੰਘ ਨੇ ਉਸਦੇ ਨਾਬਾਲਿਗ ਪੁੱਤਰ, ਜਿਸ ਦੀ ਉਮਰ 13 ਸਾਲ ਦੇ ਕਰੀਬ ਹੈ , ਉਸ ਦੇ ਕੱਪੜੇ ਉਤਾਰ ਕੇ ਉਸ ਨਾਲ ਗਲਤ ਕੰਮ ਕੀਤਾ ਹੈ।
ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਰਵਿੰਦਰ ਸਿੰਘ ਵਾਸੀ ਬਸੀ ਪਠਾਣਾਂ ਵਿਰੁੱਧ ਬੀ.ਐੱਨ.ਐੱਸ. ਅਤੇ ਪੋਸਕੋ ਐਕਟ ਦੀ ਧਾਰਾ 4 ਤਹਿਤ ਮੁਕੱਦਮਾ ਦਰਜ ਕਰਵਾ ਕੇ ਪੁਲਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।