ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ:

ਖਮਾਣੋਂ ਪੁਲਿਸ ਨੇ ਵਿਦੇਸ਼ੀ ਨਾਗਰਿਕ ਨੂੰ 250 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐੱਸਪੀ ਖਮਾਣੋਂ ਧਰਮਪਾਲ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਵਿਅਕਤੀ ਦੀ ਪਛਾਣ ਜੀਨ ਸੀ. ਕੌਫੀ ਵਜੋਂ ਕੀਤੀ ਗਈ ਹੈ ਜਿਸ ਨੂੰ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਖਮਾਣੋਂ ਪੁਲਿਸ ਨੇ ਕਾਰ ਸਵਾਰ ਬੌਬੀ ਵਰਮਾ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਗਿ੍ਫਤਾਰ ਕਰ ਕੇ ਉਸ ਪਾਸੋਂ 470 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਜਿਸ ਤੋਂ ਕੀਤੀ ਪੁੱਛ ਪੜਤਾਲ ਦੌਰਾਨ ਖੁਲਾਸਾ ਹੋਇਆ ਸੀ ਕਿ ਉਹ ਵੇਚਣ ਦਾ ਕੰਮ ਕਰਦਾ ਸੀ ਅਤੇ ਉਸ ਤੋਂ ਕੀਤੀ ਪੁੱਛ ਪੜਤਾਲ ਦੇ ਆਧਾਰ 'ਤੇ ਦਿੱਲੀ ਵਿਚ ਰਹਿ ਰਹੇ ਜੀਨ ਸੀ. ਕੌਫੀ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਪਾਰਟੀ ਵਲੋਂ ਦਿੱਲੀ ਵਿਖੇ ਛਾਪਾਮਾਰੀ ਕਰ ਕੇ ਜੀਨ ਨੂੰ 250 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ ਹੈ। ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।