ਖਮਾਣੋਂ ਵਿਖੇ ਸੀਬੀਐੱਸਈ ਨੇ ਵਰਕਸ਼ਾਪ ਕਰਵਾਈ
ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸੀਬੀਐਸਈ ਨੇ ਵਰਕਸ਼ਾਪ ਕਰਵਾਈ
Publish Date: Thu, 04 Dec 2025 05:21 PM (IST)
Updated Date: Thu, 04 Dec 2025 05:23 PM (IST)

ਹਰਕੰਵਲ ਕੰਗ, ਪੰਜਾਬੀ ਜਾਗਰਣ, ਖਮਾਣੋਂ : ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸੀਬੀਐਸਈ ਦੀ ਵਰਕਸ਼ਾਪ ਕਰਵਾਈ ਗਈ। ਸੀਬੀਐੱਸਈ ਵੱਲੋਂ ਕਰਵਾਈ ਗਈ ਇਸ ਵਰਕਸ਼ਾਪ ਵਿਚ ਰਿਸੋਰਸ ਪਰਸਨ ਨਰਿੰਦਰ ਸ਼ਰਮਾ ਤੇ ਪੈਰਾਗਾਨ ਸਕੂਲ ਸੈਕਟਰ 71 ਮੋਹਾਲੀ ਦੀ ਪ੍ਰਿੰਸੀਪਲ ਜਸਮੀਤ ਕੌਰ ਨੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਇਸ ਵਰਕਸ਼ਾਪ ਦੀ ਸ਼ੁਰੂਆਤ ਕੀਤੀ। ਇਹ ਵਰਕਸ਼ਾਪ ਲਗਭਗ ਚਾਰ ਸਤਰਾਂ ਵਿਚ ਵੰਡੀ ਗਈ ਸੀ। ਵਰਕਸ਼ਾਪ ਦੇ ਪਹਿਲੇ ਸ਼ੈਸ਼ਨ ਵਿਚ ਨਰਿੰਦਰ ਸ਼ਰਮਾ ਨੇ ਆਏ ਹੋਏ ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਅਤੇ ਉਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਪਾਅ ਵੀ ਦੱਸੇ। ਦੂਜੇ ਸ਼ੈਸ਼ਨ ਦੀ ਸ਼ੁਰੂਆਤ ਪੈਰਾਗਾਨ ਸਕੂਲ ਦੀ ਪ੍ਰਿੰਸੀਪਲ ਜਸਮੀਤ ਕੌਰ ਨੇ ਅਧਿਆਪਕਾਂ ਨਾਲ ਗੱਲਬਾਤ ਕਰਦੇ ਹੋਏ ਕੀਤੀ ਅਤੇ ਉਨ੍ਹਾਂ ਕਿਹਾ ਕਿ ਜਮਾਤ ਵਿਚ ਪੜ੍ਹਾਉਂਦੇ ਹੋਏ ਵਿਦਿਆਰਥੀਆਂ ਨਾਲ ਕਿਹੜੀਆਂ ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨਾਂ ਸਮੱਸਿਆਵਾਂ ਨੂੰ ਕਿਵੇਂ ਹੱਲ ਕੀਤਾ ਜਾਵੇ। ਇਸ ਤੋਂ ਇਲਾਵਾ ਜਸਮੀਤ ਕੌਰ ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਬਾਰੇ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਉਨਾਂ ਨਾਲ ਵੱਧ ਤੋਂ ਵੱਧ ਗੱਲਬਾਤ ਕਰਨੀ ਚਾਹੀਦੀ ਹੈ। ਤੀਜੇ ਸ਼ੈਸ਼ਨ ਵਿਚ ਨਰਿੰਦਰ ਸ਼ਰਮਾ ਨੇ ਪੋਸਟਰ ਮੇਕਿੰਗ ਐਕਟੀਵਿਟੀ ਕਰਵਾ ਕੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਅਧਿਆਪਕਾਂ ਦੀ ਮਾਨਸਿਕ ਸਿਹਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵੀ ਆਏ ਹੋਏ ਅਧਿਆਪਕਾਂ ਦਾ, ਰਿਸੋਰਸ ਪਰਸਨ ਅਤੇ ਪੈਰਾਗਾਨ ਸਕੂਲ ਦੀ ਪ੍ਰਿੰਸੀਪਲ ਜਸਮੀਤ ਕੌਰ ਦਾ ਬਹੁਤ ਬਹੁਤ ਧੰਨਵਾਦ ਕੀਤਾ। ਚੌਥੇ ਸ਼ੈਸ਼ਨ ਵਿੱਚ ਆਏ ਹੋਏ ਅਧਿਆਪਕਾਂ ਅਤੇ ਮੁੱਖ ਮਹਿਮਾਨਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪ ਭਵਿੱਖ ਵਿੱਚ ਵੀ ਕਰਾਉਣੀਆਂ ਚਾਹੀਦੀਆਂ ਹਨ।