- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਹੋਣ ਦੀ ਖੁਸ਼ੀ ’ਚ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਵੰਡੇ ਲੱਡੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੀ ਖੁਸ਼ੀ ’ਚ ਅਕਾਲੀ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਹਮਾਯੂੰਪੁਰ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਵਰਕਰਾਂ ਨੇ ਇਸ ਫ਼ੈਸਲੇ ਨੂੰ ਪੰਜਾਬ ਦੀ ਸਿਆਸਤ ’ਚ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਸਾਂਝਾ ਸਫ਼ਰ ਰਿਹਾ ਹੈ ਅਤੇ ਇਸ ਗੱਠਜੋੜ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਕੰਮ ਕਰਨਗੀਆਂ। ਇਸ ਮੌਕੇ ਭਾਜਪਾ ਆਗੂ ਓਮਾ ਸ਼ੰਕਰ ਅਤੇ ਵਿੱਕੀ ਰਾਏ ਸਮੇਤ ਹਾਜ਼ਰ ਆਗੂਆਂ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।