- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਈਨ ਗਰੋਵ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਭਾਤ ਫੇਰੀ ਨਾਲ ਹੋਈ, ਜਿਸ ’ਚ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਭਾਗ ਲਿਆ। ਗੁਰਬਾਣੀ ਦੇ ਸ਼ਬਦਾਂ ਅਤੇ ਜੈਕਾਰਿਆਂ ਨਾਲ ਮਾਹੌਲ ਰੂਹਾਨੀ ਬਣ ਗਿਆ। ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਗਗਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਹਰਜੀ ਅਤੇ ਇਸ਼ਮੀਨ ਨੇ ਗੁਰੂ ਸਾਹਿਬ ਦੇ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਇਸ ਮੌਕੇ ਅਰਨਵੀਰ ਨੇ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਦੇ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਅਤੇ ਸੱਭਿਆਚਾਰਕ ਵਿਰਸੇ ਪ੍ਰਤੀ ਸਤਿਕਾਰ ਪੈਦਾ ਕਰਦੇ ਹਨ।