- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਪ੍ਰੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵੱਲੋਂ ਕੀਤੀ ਗਈ ਅਤੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਰਿਆ, ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ ਨੇ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਵੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾ, ਕੁਲਵਿੰਦਰ ਸਿੰਘ ਚੀਮਾ, ਹਰਮਨਜੀਤ ਸਿੰਘ, ਪ੍ਰਿਤਪਾਲ ਸਿੰਘ, ਹਰਵਿੰਦਰ ਸਿੰਘ ਬੱਬਰ, ਹਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।