ਚੇਅਰਪਰਸਨ ਤੇ ਸਕੱਤਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਚੇਅਰਪਰਸਨ ਤੇ ਸਕੱਤਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
Publish Date: Tue, 16 Sep 2025 06:19 PM (IST)
Updated Date: Tue, 16 Sep 2025 06:23 PM (IST)
ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਮਾਰਕੀਟ ਕਮੇਟੀ ਅਮਲੋਹ ਵਿਖੇ ਸਕੱਤਰ ਗੁਰਜੀਤ ਸਿੰਘ ਤੇ ਚੇਅਰਪਰਸਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ ਗਹਿਲੋਤ ਵੱਲੋਂ ਝੋਨੇ ਦੀ ਆਮਦ ਨੂੰ ਲੈ ਕੇ ਆੜ੍ਹਤੀਆਂ ਤੇ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਝੋਨੇ ਦੇ ਸੀਜ਼ਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਦਿਕੱਤ ਨਹੀਂ ਆਉਣ ਦਿਆਂਗੇ। ਉਨ੍ਹਾਂ ਕਿਹਾ ਕਿ ਖਰੀਦ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਮੁਕੰਮਲ ਹਨ। ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜਤੀਏ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।