ਰਾਜਿੰਦਰ ਸਿੰਘ ਭੱਟ,ਫ਼ਤਹਿਗੜ੍ਹ ਸਾਹਿਬ: ਪੁਲਿਸ ਚੌਂਕੀ ਖੇੜਾ ਵੱਲੋਂ ਚੌਂਕੀ ਇੰਚਾਰਜ ਮੇਜਰ ਸਿੰਘ ਦੀ ਅਗਵਾਈ ਵਿਚ ਨਾਕਾਬੰਦੀ ਕਰਕੇ ਬਿਨਾਂ ਮਾਸਕ ਵਾਲਿਆਂ ਦੇ ਚਲਾਨ ਕੀਤੇ ਗਏ। ਇੰਚਾਰਜ ਮੇਜਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਲਾਕਡਾਊਨ 'ਚ ਿਢੱਲ ਦਿੱਤੀ ਹੈ ਤਾਂ ਸਾਨੂੰ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਨਹੀਂ ਕਰਨੀ ਚਾਹੀਦੀ ਅਤੇ ਹਮੇਸ਼ਾ ਮੂੰਹ 'ਤੇ ਮਾਸਕ ਲਗਾ ਕੇ ਰੱਖਣਾ, ਹੱਥਾਂ ਨੂੰ ਵਾਰ-ਵਾਰ ਧੋਣਾ ਅਤੇ ਥੁੱਕਣ ਤੋਂ ਗੁਰੇਜ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦੀ ਚੇਨ ਨੂੰ ਘਰਾਂ ਵਿਚ ਰਹਿ ਕੇ ਹੀ ਤੋੜਿਆ ਜਾ ਸਕਦਾ ਹੈ ਅਤੇ ਬਿਨਾਂ ਵਜ੍ਹਾ ਘਰੋਂ ਬਾਹਰ ਨਾ ਨਿਕਲਿਆ ਜਾਵੇ। ਉਨ੍ਹਾਂ ਦੱਸਿਆ ਕਿ ਬਿਨਾਂ ਮਾਸਕ ਵਾਲਿਆਂ ਦੇ ਚਲਾਨ ਵੀ ਕੀਤੇ ਗਏ ਹਨ। ਇਸ ਮੌਕੇ ਏਐੱਸਆਈ ਪਰਮਜੀਤ ਸਿੰਘ, ਗੁਰਭੇਜ ਸਿੰਘ ਆਦਿ ਮੌਜੂਦ ਸਨ।