- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਨਾਰਥਲ ਕਲਾਂ ਨੇ ਹੂਸੇਨਪੁਰਾ ਨੂੰ ਹਰਾ ਕੇ ਜਿੱਤਿਆ ਕ੍ਰਿਕਟ ਟੂਰਨਾਮੈਂਟ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬਰੋਟੀ ਸਪੋਰਟਸ ਕਲੱਬ ਪਿੰਡ ਰੁੜਕੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਫਾਈਨਲ ਮੁਕਾਬਲੇ ’ਚ ਚਨਾਰਥਲ ਕਲਾਂ ਦੀ ਟੀਮ ਨੇ ਹੂਸੇਨਪੁਰਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ ਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਭੁਪਿੰਦਰ ਸਿੰਘ ਬਧੌਛੀ, ਗੁਰਵੀਰ ਸਿੰਘ ਰੁੜਕੀ, ਸੰਜੂ ਰੁੜਕੀ, ਹਰਦੀਪ ਸਿੰਘ ਹੈਪੀ, ਗੁਰਸੇਵਕ ਸਿੰਘ ਭੋਲਾ, ਮਾਸਟਰ ਰਵਿੰਦਰ ਸਿੰਘ ਹਰੀਪੁਰ, ਅਜੇ ਕੁਮਾਰ, ਰਵੀ ਕੁਮਾਰ, ਜੋਹਨ ਸਿੰਘ, ਰਿੰਕੂ, ਬਿੱਟੂ, ਗੁਰਜੀਤ ਸਿੰਘ, ਅਰਸ਼ਦੀਪ ਸਿੰਘ, ਰਾਜੂ ਰਾਮ, ਕ੍ਰਿਸ਼ ਕੁਮਾਰ, ਰਾਹੁਲ ਸਿੰਘ, ਜਸ਼ਨ ਸਿੰਘ ਭੋਲਾ, ਜੁਝਾਰ ਅਤੇ ਗੌਤਮ ਸਮੇਤ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਹਾਜ਼ਰ ਸਨ।