ਜਰੂਰੀ) ਮਨਰੇਗਾ ’ਚ ਤਬਦੀਲੀ ਗ਼ਰੀਬਾਂ ਦੀ ਰੋਜ਼ੀ ਖੋਹਣ ਦੀ ਸਾਜ਼ਿਸ਼ : ਸ਼ਰਮਾ
ਮਨਰੇਗਾ ’ਚ ਤਬਦੀਲੀ ਗ਼ਰੀਬਾਂ ਦੀ ਰੋਜ਼ੀ ਖੋਹਣ ਦੀ ਸਾਜ਼ਿਸ਼ : ਸ਼ਰਮਾ
Publish Date: Wed, 07 Jan 2026 04:46 PM (IST)
Updated Date: Wed, 07 Jan 2026 04:48 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਸਰਹਿੰਦ : ਸੀਨੀਅਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਕੇਂਦਰ ਸਰਕਾਰ ਤੇ ਮਨਰੇਗਾ ਵਿਚ ਤਬਦੀਲੀਆਂ ਕਰਕੇ ਗਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਨਰੇਗਾ ਤਹਿਤ ਸਿਰਫ਼ 38 ਦਿਨਾਂ ਦਾ ਰੁਜ਼ਗਾਰ ਦਿੱਤਾ ਗਿਆ, ਜਦਕਿ ਕੌਮੀ ਔਸਤ 42 ਦਿਨ ਹੈ। ਪੰਜਾਬ ਸਰਕਾਰ ਨੇ ਆਪਣਾ 10 ਫੀਸਦੀ ਹਿੱਸਾ ਵੀ ਨਹੀਂ ਪਾਇਆ, ਜਿਸ ਨਾਲ ਸਪੱਸ਼ਟ ਹੈ ਕਿ ਆਪ ਸਰਕਾਰ ਸਿਰਫ਼ ਡਰਾਮੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦੀ ਕੇਂਦਰ ਸਰਕਾਰ ਮਨਰੇਗਾ ਵਿੱਚ ਬਦਲਾਅ ਕਰਕੇ 100 ਫੀਸਦੀ ਫੰਡਿੰਗ ਤੋਂ ਪਿੱਛੇ ਹਟ ਰਹੀ ਹੈ ਅਤੇ ਰਾਜਾਂ ਤੇ 40 ਫੀਸਦੀ ਬੋਝ ਪਾ ਰਹੀ ਹੈ। ਉਨ੍ਹਾਂ ਨੇ ਵੀਬੀ-ਜੀ ਰਾਮ-ਜੀ ਬਿੱਲ ਵਾਪਸ ਲੈਣ ਅਤੇ ਪੁਰਾਣੀ ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਕੀਤੀ। ਸ਼ਰਮਾ ਨੇ ਪੰਜਾਬ ਸਰਕਾਰ ਤੇ ਵੀ ਨਿਸ਼ਾਨਾ ਸਾਧਦਿਆਂ ਵਿਧਾਨ ਸਭਾ ਸੈਸ਼ਨ ਨੂੰ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇੱਕ ਪਾਸੇ ਗਰੀਬ ਹਿਤੈਸ਼ੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਗਰੀਬਾਂ ਲਈ ਲੜ ਰਹੇ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮਨਰੇਗਾ ਕਰੋੜਾਂ ਪੇਂਡੂ ਗਰੀਬਾਂ ਲਈ ਜੀਵਨ ਸੁਰੱਖਿਆ ਹੈ ਅਤੇ ਕੇਂਦਰ ਸਰਕਾਰ ਨੂੰ ਨਵਾਂ ਕਾਨੂੰਨ ਰੱਦ ਕਰਕੇ ਪੁਰਾਣਾ ਕਾਨੂੰਨ ਲਾਗੂ ਕਰਨਾ ਚਾਹੀਦਾ ਹੈ।